Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
499
Pavan Ang 499 of 1430

ਬਲਵੰਤਿ ਬਿਆਪਿ ਰਹੀ ਸਭ ਮਹੀ ॥

ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥

੧॥

ਰਹਾਉ ॥

ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥

ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥

੨॥

੫॥

੧੪॥

ਗੂਜਰੀ ਮਹਲਾ ੫ ॥

ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥

ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥

੧॥

ਠਾਕੁਰ ਹੋਏ ਆਪਿ ਦਇਆਲ ॥

ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥

੧॥

ਰਹਾਉ ॥

ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥

ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥

੨॥

੬॥

੧੫॥

ਗੂਜਰੀ ਮਹਲਾ ੫ ॥

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥

੧॥

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹਰਾ ਧੋਰਾ ॥

੧॥

ਰਹਾਉ ॥

ਬਲਿ ਬਲਿ ਬਲਿ ਬਲਿ ਚਰਣ ਤੁਮ੍ਹਾਰੇ ਈਹਾ ਊਹਾ ਤੁਮ੍ਹਾਰਾ ਜੋਰਾ ॥

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥

੨॥

੭॥

੧੬॥

ਗੂਜਰੀ ਮਹਲਾ ੫ ॥

ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥

ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥

੧॥

ਸਾਜਨ ਐਸੋ ਸੰਤੁ ਸਹਾਈ ॥

ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥

੧॥

ਰਹਾਉ ॥

ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥

ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥

੨॥

੮॥

੧੭॥

ਗੂਜਰੀ ਮਹਲਾ ੫ ॥

ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥

ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥

੧॥

ਧਿਆਈਐ ਅਪਨੋ ਸਦਾ ਹਰੀ ॥

ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥

੧॥

ਰਹਾਉ ॥

ਤੁਮ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹਾਰੈ ਪਰੀ ॥

ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥

੨॥

੯॥

੧੮॥

ਗੂਜਰੀ ਮਹਲਾ ੫ ॥

ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥

ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥

੧॥

ਠਾਕੁਰ ਜਾ ਸਿਮਰਾ ਤੂੰ ਤਾਹੀ ॥

ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥

੧॥

ਰਹਾਉ ॥

ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥

ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥

੨॥

੧੦॥

੧੯॥

SikhiAt.Net
499 ×