ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
49
ਪਾਵਨ ਅੰਗ 49 / 1430

ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥

ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥

੨॥

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥

ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥

ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥

ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥

੩॥

ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥

ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥

ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥

ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥

੪॥

੧੮॥

੮੮॥

ਸਿਰੀਰਾਗੁ ਮਹਲਾ ੫ ॥

ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥

ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥

ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥

੧॥

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥

ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥

੧॥

ਰਹਾਉ ॥

ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥

ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥

ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥

੨॥

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥

ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥

ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥

੩॥

ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥

ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥

ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥

੪॥

੧੯॥

੮੯॥

ਸਿਰੀਰਾਗੁ ਮਹਲਾ ੫ ॥

ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥

ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥

ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥

ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੌਇ ਦਇਆਲੁ ॥

੧॥

ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥

ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥

੧॥

ਰਹਾਉ ॥

ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥

ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥

ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥

ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥

੨॥

ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥

ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥

ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥

ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥

੩॥

SikhiAt.Net
49 ×