ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥
ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥
੨॥
ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥
ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥
੩॥
ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥
ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥
੪॥
ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥
ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥
੫॥
ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥
ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥
੬॥
ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥
ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥
੭॥
ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥
ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥
੮॥
੧॥
੭॥
ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥
ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥
੧॥
ਪਿਤਾ ਮੇਰੋ ਬਡੋ ਧਨੀ ਅਗਮਾ ॥
ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥
੧॥
ਰਹਾਉ ॥
ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥
ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥
੨॥
ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥
ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥
੩॥
ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥
ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥
੪॥
ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥
ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥
੫॥
ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥
ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥
੬॥
ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥
ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥
੭॥