ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
508
ਪਾਵਨ ਅੰਗ 508 / 1430

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥

ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥

੮॥

੧॥

੮॥

ਗੂਜਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥

ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥

੧॥

ਹਰਿ ਗੋਪਾਲ ਗੁਰ ਗੋਬਿੰਦ ॥

ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥

੧॥

ਰਹਾਉ ॥

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥

ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥

੨॥

ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥

ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥

੩॥

ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥

ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥

੪॥

ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥

ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥

੫॥

ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥

ਖਲ ਮੁਗਧ ਮੂੜ ਕਟਾਖ੍ਯ ਸ੍ਰੀਧਰ ਭਏ ਗੁਣ ਮਤਿ ਧੀਰ ॥

੬॥

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥

ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥

੭॥

ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥

ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥

੮॥

੧॥

੨॥

੫॥

੧॥

੧॥

੨॥

੫੭॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥

ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥

੧॥

ਮਃ ੩ ॥

ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥

ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥

SikhiAt.Net
508 ×