ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
509
ਪਾਵਨ ਅੰਗ 509 / 1430

ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥

੨॥

ਪਉੜੀ ॥

ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥

ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥

ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥

ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥

ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥

੧॥

ਸਲੋਕੁ ਮਃ ੩ ॥

ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥

ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥

ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥

ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥

ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥

ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥

੧॥

ਮਃ ੩ ॥

ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥

ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥

ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥

੨॥

ਪਉੜੀ ॥

ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥

ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥

ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥

ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥

੨॥

ਸਲੋਕੁ ਮਃ ੩ ॥

ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥

ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥

ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥

੧॥

ਮਃ ੩ ॥

ਗੁਰ ਕੀ ਸਿਖ ਕੋ ਵਿਰਲਾ ਲੇਵੈ ॥

ਨਾਨਕ ਜਿਸੁ ਆਪਿ ਵਡਿਆਈ ਦੇਵੈ ॥

੨॥

ਪਉੜੀ ॥

ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥

ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥

ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥

ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥

ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥

੩॥

ਸਲੋਕੁ ॥

ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥

ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥

ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥

੧॥

ਮਃ ੩ ॥

ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥

ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥

ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥

SikhiAt.Net
509 ×