ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
510
ਪਾਵਨ ਅੰਗ 510 / 1430

ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥

੨॥

ਪਉੜੀ ॥

ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥

ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥

ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥

ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥

ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥

੪॥

ਸਲੋਕੁ ਮਃ ੩ ॥

ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥

ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥

ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥

ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥

ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ ਸੁਖੁ ਵਸਿਆ ਮਨਿ ਆਇ ॥

ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥

ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥

ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥

੧॥

ਮਃ ੩ ॥

ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥

ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥

ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥

ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥

੨॥

ਪਉੜੀ ॥

ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥

ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥

ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥

ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥

ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥

੫॥

ਸਲੋਕ ਮਃ ੩ ॥

ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥

ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥

ਹੁਕਮੁ ਭੀ ਤਿਨ੍ਹਾ ਮਨਾਇਸੀ ਜਿਨ੍ਹ ਕਉ ਨਦਰਿ ਕਰੇਇ ॥

ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥

੧॥

ਮਃ ੩ ॥

ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥

ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨ੍ਹ ਪਿਆਰਾ ਪੁਰਖੁ ਹਰਿ ਰਾਉ ॥

੨॥

ਪਉੜੀ ॥

ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥

ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥

ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥

ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥

ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥

੬॥

ਸਲੋਕੁ ਮਃ ੩ ॥

ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥

ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥

SikhiAt.Net
510 ×