Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
511
Pavan Ang 511 of 1430

ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥

ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥

ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥

੧॥

ਮਃ ੩ ॥

ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥

ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥

ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥

ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥

ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ ਖਟਿਆ ਆਇ ॥

੨॥

ਪਉੜੀ ॥

ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥

ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥

ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥

ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥

ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥

੭॥

ਸਲੋਕੁ ਮਃ ੩ ॥

ਧ੍ਰਿਗੁ ਤਿਨ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥

ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ ਬੂਝ ਨ ਕਾਈ ਪਾਇ ॥

ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥

ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥

ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥

੧॥

ਮਃ ੩ ॥

ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥

ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥

ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥

ਓਇ ਧਰਮਿ ਰਲਾਏ ਨਾ ਰਲਨ੍ਹਿ ਓਨਾ ਅੰਦਰਿ ਕੂੜੁ ਸੁਆਉ ॥

ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥

੨॥

ਪਉੜੀ ॥

ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥

ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥

ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥

ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥

ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥

੮॥

ਸਲੋਕੁ ਮਃ ੩ ॥

ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥

ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥

ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥

ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥

੧॥

ਮਃ ੩ ॥

ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥

SikhiAt.Net
511 ×