ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
514
ਪਾਵਨ ਅੰਗ 514 / 1430

ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥

੨॥

ਪਉੜੀ ॥

ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥

ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥

ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥

ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥

ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥

੧੩॥

ਸਲੋਕੁ ਮਃ ੩ ॥

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥

ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥

ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥

ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥

੧॥

ਮਃ ੩ ॥

ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥

ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥

ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥

ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ਹ ਕਉ ਪਰਜਾ ਪੂਜਣ ਆਈ ॥

ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥

੨॥

ਪਉੜੀ ॥

ਬਜਰ ਕਪਾਟ ਕਾਇਆ ਗੜ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥

ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥

ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥

ਗੁਰ ਸਬਦੀ ਖੋਲਾਈਅਨ੍ਹਿ ਹਰਿ ਨਾਮੁ ਜਪਾਨੀ ॥

ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥

੧੪॥

ਸਲੋਕੁ ਮਃ ੩ ॥

ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥

ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥

ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥

ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥

ਵਾਹੁ ਵਾਹੁ ਕਰਤਿਆ ਸੋਭਾ ਪਾਇ ॥

ਨਾਨਕ ਵਾਹੁ ਵਾਹੁ ਸਤਿ ਰਜਾਇ ॥

੧॥

ਮਃ ੩ ॥

ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥

ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥

ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥

ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥

੨॥

ਪਉੜੀ ॥

ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥

ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥

ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥

ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥

ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥

੧੫॥

ਸਲੋਕੁ ਮਃ ੩ ॥

ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥

ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥

SikhiAt.Net
514 ×