ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
515
ਪਾਵਨ ਅੰਗ 515 / 1430

ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥

ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥

ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥

੧॥

ਮਃ ੩ ॥

ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥

ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥

ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥

ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥

੨॥

ਪਉੜੀ ॥

ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥

ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥

ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥

ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥

ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥

੧੬॥

ਸਲੋਕੁ ਮਃ ੩ ॥

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ ਕਉ ਆਪੇ ਦੇਇ ਬੁਝਾਇ ॥

ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥

ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ ਕੈ ਸੰਗਿ ਮਿਲਾਇ ॥

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥

ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ ਕਉ ਦੇਉ ॥

੧॥

ਮਃ ੩ ॥

ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥

ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥

ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥

ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥

੨॥

ਪਉੜੀ ॥

ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥

ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥

ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥

ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥

ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥

੧੭॥

ਸਲੋਕੁ ਮਃ ੩ ॥

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥

ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥

ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥

ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥

ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥

SikhiAt.Net
515 ×