ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
520
ਪਾਵਨ ਅੰਗ 520 / 1430

ਸਲੋਕ ਮਃ ੫ ॥

ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥

ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥

੧॥

ਮਃ ੫ ॥

ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥

ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥

੨॥

ਪਉੜੀ ॥

ਹੋਵੈ ਸੁਖੁ ਘਣਾ ਦਯਿ ਧਿਆਇਐ ॥

ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥

ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥

ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥

ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥

ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥

ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥

ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥

੮॥

ਸਲੋਕ ਮਃ ੫ ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥

੧॥

ਮਃ ੫ ॥

ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥

ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥

੨॥

ਪਉੜੀ ॥

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥

ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥

ਬੰਧਨ ਖੋਲਨ੍ਹਿ ਸੰਤ ਦੂਤ ਸਭਿ ਜਾਹਿ ਛਪਿ ॥

ਤਿਸੁ ਸਿਉ ਲਾਇਨ੍ਹਿ ਰੰਗੁ ਜਿਸ ਦੀ ਸਭ ਧਾਰੀਆ ॥

ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥

ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥

ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥

੯॥

ਸਲੋਕ ਮਃ ੫ ॥

ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥

ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥

੧॥

ਮਃ ੫ ॥

ਸਚੀ ਬੈਸਕ ਤਿਨ੍ਹਾ ਸੰਗਿ ਜਿਨ ਸੰਗਿ ਜਪੀਐ ਨਾਉ ॥

ਤਿਨ੍ਹ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥

੨॥

ਪਉੜੀ ॥

ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥

ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥

ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥

ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥

ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥

ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥

ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥

ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥

੧੦॥

ਸਲੋਕੁ ਮਃ ੫ ॥

ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥

ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥

੧॥

SikhiAt.Net
520 ×