Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
522
Pavan Ang 522 of 1430

ਭਗਤ ਤੇਰੇ ਦਇਆਲ ਓਨ੍ਹਾ ਮਿਹਰ ਪਾਇ ॥

ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥

ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥

ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥

ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥

੧੪॥

ਸਲੋਕ ਮਃ ੫ ॥

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥

੧॥

ਮਃ ੫ ॥

ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥

ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥

੨॥

ਪਉੜੀ ॥

ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥

ਫਉਜ ਸਤਾਣੀ ਹਾਠ ਪੰਚਾ ਜੋੜੀਐ ॥

ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥

ਜਿਣਿ ਜਿਣਿ ਲੈਨ੍ਹਿ ਰਲਾਇ ਏਹੋ ਏਨਾ ਲੋੜੀਐ ॥

ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥

ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥

ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥

ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥

੧੫॥

ਸਲੋਕ ਮਃ ੫ ॥

ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥

ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥

੧॥

ਮਃ ੫ ॥

ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥

ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥

੨॥

ਪਉੜੀ ॥

ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥

ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥

ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥

ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥

ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥

ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥

ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥

ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥

੧੬॥

ਸਲੋਕੁ ਮਃ ੫ ॥

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥

ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥

੧॥

ਮਃ ੫ ॥

ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥

ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥

੨॥

ਪਉੜੀ ॥

ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥

ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥

ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥

ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥

ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥

ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥

ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥

SikhiAt.Net
522 ×