ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜੌ ਰਾਜੁ ਦੇਹਿ ਤ ਕਵਨ ਬਡਾਈ ॥
ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥
੧॥
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥
੧॥
ਰਹਾਉ ॥
ਸਭ ਤੈ ਉਪਾਈ ਭਰਮ ਭੁਲਾਈ ॥
ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥
੨॥
ਸਤਿਗੁਰੁ ਮਿਲੈ ਤ ਸਹਸਾ ਜਾਈ ॥
ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥
੩॥
ਏਕੈ ਪਾਥਰ ਕੀਜੈ ਭਾਉ ॥
ਦੂਜੈ ਪਾਥਰ ਧਰੀਐ ਪਾਉ ॥
ਜੇ ਓਹੁ ਦੇਉ ਤ ਓਹੁ ਭੀ ਦੇਵਾ ॥
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥
੪॥
੧॥
ਗੂਜਰੀ ਘਰੁ ੧ ॥
ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥
੧॥
ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥
੧॥
ਰਹਾਉ ॥
ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥
ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥
੨॥
ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥
ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥
੩॥
੨॥
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥
ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥
੧॥
ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥
ਅਵਰੁ ਨ ਫੂਲੁ ਅਨੂਪੁ ਨ ਪਾਵਉ ॥
੧॥
ਰਹਾਉ ॥
ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥
ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥
੨॥
ਧੂਪ ਦੀਪ ਨਈਬੇਦਹਿ ਬਾਸਾ ॥
ਕੈਸੇ ਪੂਜ ਕਰਹਿ ਤੇਰੀ ਦਾਸਾ ॥
੩॥
ਤਨੁ ਮਨੁ ਅਰਪਉ ਪੂਜ ਚਰਾਵਉ ॥
ਗੁਰ ਪਰਸਾਦਿ ਨਿਰੰਜਨੁ ਪਾਵਉ ॥
੪॥
ਪੂਜਾ ਅਰਚਾ ਆਹਿ ਨ ਤੋਰੀ ॥
ਕਹਿ ਰਵਿਦਾਸ ਕਵਨ ਗਤਿ ਮੋਰੀ ॥
੫॥
੧॥
ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹਾ ਕਾਹੇ ਭਇਆ ਸੰਨਿਆਸੀ ॥
੧॥