ਭਰਮੇ ਭੂਲੀ ਰੇ ਜੈ ਚੰਦਾ ॥
ਨਹੀ ਨਹੀ ਚੀਨ੍ਹਿਆ ਪਰਮਾਨੰਦਾ ॥
੧॥
ਰਹਾਉ ॥
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥
ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥
੨॥
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥
ਲਖ ਚਉਰਾਸੀਹ ਜਿਨ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥
੩॥
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥
ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥
੪॥
੧॥
ਗੂਜਰੀ ॥
ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸਰਪ ਜੋਨਿ ਵਲਿ ਵਲਿ ਅਉਤਰੈ ॥
੧॥
ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥
ਰਹਾਉ ॥
ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬੇਸਵਾ ਜੋਨਿ ਵਲਿ ਵਲਿ ਅਉਤਰੈ ॥
੨॥
ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸੂਕਰ ਜੋਨਿ ਵਲਿ ਵਲਿ ਅਉਤਰੈ ॥
੩॥
ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥
੪॥
ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥
੫॥
੨॥
ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥
ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥
੧॥
ਕੇਵਲ ਰਾਮ ਨਾਮ ਮਨੋਰਮੰ ॥
ਬਦਿ ਅੰਮ੍ਰਿਤ ਤਤ ਮਇਅੰ ॥
ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥
੧॥
ਰਹਾਉ ॥
ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥
ਭਵ ਭੂਤ ਭਾਵ ਸਮਬ੍ਯਿਅੰ ਪਰਮੰ ਪ੍ਰਸੰਨਮਿਦੰ ॥
੨॥
ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥
ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥
੩॥
ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥
ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥
੪॥
ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥
ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥
੫॥
੧॥