Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
528
Pavan Ang 528 of 1430

ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥

ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥

੧॥

ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥

ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥

੨॥

੪॥

ਦੇਵਗੰਧਾਰੀ ॥

ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥

ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥

੧॥

ਰਹਾਉ ॥

ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥

ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥

੧॥

ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥

ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹਾਰੀ ॥

੨॥

੫॥

ਦੇਵਗੰਧਾਰੀ ॥

ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥

ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥

੧॥

ਰਹਾਉ ॥

ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥

ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥

੧॥

ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥

ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥

੨॥

੬॥

ਛਕਾ ੧ ਦੇਵਗੰਧਾਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਮਾਈ ਗੁਰ ਚਰਣੀ ਚਿਤੁ ਲਾਈਐ ॥

ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥

੧॥

ਰਹਾਉ ॥

ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥

ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥

੧॥

ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥

ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥

੨॥

੧॥

ਦੇਵਗੰਧਾਰੀ ॥

ਮਾਈ ਹੋਨਹਾਰ ਸੋ ਹੋਈਐ ॥

ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥

੧॥

ਰਹਾਉ ॥

ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥

ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥

੧॥

ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥

ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥

੨॥

੨॥

SikhiAt.Net
528 ×