ੴ ਸਤਿਗੁਰ ਪ੍ਰਸਾਦਿ ॥
ਦੇਵਗੰਧਾਰੀ ਮਹਲਾ ੫ ॥
ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥
ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥
ਰਹਾਉ ॥
ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥
ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥
੧॥
ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥
ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥
੨॥
੨੪॥
ਦੇਵਗੰਧਾਰੀ ਮਹਲਾ ੫ ॥
ਅਨਾਥ ਨਾਥ ਪ੍ਰਭ ਹਮਾਰੇ ॥
ਸਰਨਿ ਆਇਓ ਰਾਖਨਹਾਰੇ ॥
ਰਹਾਉ ॥
ਸਰਬ ਪਾਖ ਰਾਖੁ ਮੁਰਾਰੇ ॥
ਆਗੈ ਪਾਛੈ ਅੰਤੀ ਵਾਰੇ ॥
੧॥
ਜਬ ਚਿਤਵਉ ਤਬ ਤੁਹਾਰੇ ॥
ਉਨ ਸਮ੍ਹਾਰਿ ਮੇਰਾ ਮਨੁ ਸਧਾਰੇ ॥
੨॥
ਸੁਨਿ ਗਾਵਉ ਗੁਰ ਬਚਨਾਰੇ ॥
ਬਲਿ ਬਲਿ ਜਾਉ ਸਾਧ ਦਰਸਾਰੇ ॥
੩॥
ਮਨ ਮਹਿ ਰਾਖਉ ਏਕ ਅਸਾਰੇ ॥
ਨਾਨਕ ਪ੍ਰਭ ਮੇਰੇ ਕਰਨੈਹਾਰੇ ॥
੪॥
੨੫॥
ਦੇਵਗੰਧਾਰੀ ਮਹਲਾ ੫ ॥
ਪ੍ਰਭ ਇਹੈ ਮਨੋਰਥੁ ਮੇਰਾ ॥
ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥
ਰਹਾਉ ॥
ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥
ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥
੧॥
ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥
ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥
੨॥
੨੬॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥
ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥
੧॥
ਰਹਾਉ ॥
ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥
ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥
੧॥
ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥
ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥
੨॥
੧॥
੨੭॥
ਦੇਵਗੰਧਾਰੀ ੫ ॥
ਦਰਸਨ ਨਾਮ ਕਉ ਮਨੁ ਆਛੈ ॥
ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥
੧॥
ਰਹਾਉ ॥
ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥