ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥
੨॥
੪॥
੩੭॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥
ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥
੧॥
ਰਹਾਉ ॥
ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥
੧॥
ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥
ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥
੨॥
੧॥
੩੮॥
੬॥
੪੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ ਨੈਕ ਨ ਕਹਿਓ ਕਰੈ ॥
ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥
੧॥
ਰਹਾਉ ॥
ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥
ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥
੧॥
ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥
੨॥
੧॥
ਦੇਵਗੰਧਾਰੀ ਮਹਲਾ ੯ ॥
ਸਭ ਕਿਛੁ ਜੀਵਤ ਕੋ ਬਿਵਹਾਰ ॥
ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥
੧॥
ਰਹਾਉ ॥
ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥
ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥
੧॥
ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥
੨॥
੨॥
ਦੇਵਗੰਧਾਰੀ ਮਹਲਾ ੯ ॥
ਜਗਤ ਮੈ ਝੂਠੀ ਦੇਖੀ ਪ੍ਰੀਤਿ ॥
ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥
੧॥
ਰਹਾਉ ॥
ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥
ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥
੧॥
ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥
ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥
੨॥
੩॥
੬॥
੩੮॥
੪੭॥