ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
547
ਪਾਵਨ ਅੰਗ 547 / 1430

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥

੪॥

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥

੫॥

੪॥

੭॥

ਬਿਹਾਗੜਾ ਮਹਲਾ ੫ ਛੰਤ ॥

ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥

ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥

ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥

੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥

ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥

ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥

ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥

ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥

੨॥

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥

ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥

ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥

ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥

ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥

ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥

੩॥

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥

ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥

ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥

ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥

ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥

ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥

੪॥

੫॥

੮॥

ਬਿਹਾਗੜਾ ਮਹਲਾ ੫ ਛੰਤ ॥

ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥

ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥

ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥

ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥

ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥

ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥

੧॥

SikhiAt.Net
547 ×