Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
548
Pavan Ang 548 of 1430

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥

ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥

ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥

ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥

ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥

ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥

੨॥

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥

ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥

ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥

ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥

ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥

ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥

੩॥

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥

ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥

ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥

ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥

ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥

ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥

੪॥

੬॥

੯॥

ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੩ ॥

ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥

ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥

ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥

੧॥

ਮਃ ੩ ॥

ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥

ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥

ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥

੨॥

ਪਉੜੀ ॥

ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥

ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥

ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥

ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥

ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥

੧॥

ਸਲੋਕ ਮਃ ੩ ॥

ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥

ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥

ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥

ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥

SikhiAt.Net
548 ×