Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
549
Pavan Ang 549 of 1430

ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥

ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯਾਨੁ ਅੰਧਾਰੁ ॥

ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥

੧॥

ਮਃ ੩ ॥

ਤਿਨ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥

੨॥

ਪਉੜੀ ॥

ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥

ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥

ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥

ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥

੨॥

ਸਲੋਕ ਮਃ ੩ ॥

ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥

ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥

ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥

ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥

੧॥

ਮਃ ੩ ॥

ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥

ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥

ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥

੨॥

ਪਉੜੀ ॥

ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥

ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥

ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥

ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥

ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥

੩॥

ਸਲੋਕ ਮਃ ੩ ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥

੧॥

ਮਃ ੩ ॥

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

SikhiAt.Net
549 ×