Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
551
Pavan Ang 551 of 1430

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥

੬॥

ਸਲੋਕ ਮਃ ੩ ॥

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥

ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥

ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥

ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥

੧॥

ਮਃ ੪ ॥

ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥

ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥

ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥

ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥

੨॥

ਪਉੜੀ ॥

ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥

ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥

ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥

ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥

ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥

੭॥

ਸਲੋਕ ਮਃ ੩ ॥

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥

੧॥

ਮਃ ੩ ॥

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥

੨॥

ਪਉੜੀ ॥

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥

੮॥

ਸਲੋਕ ਮਃ ੩ ॥

ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥

ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥

ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥

ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥

ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥

੧॥

ਮਃ ੩ ॥

SikhiAt.Net
551 ×