Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
555
Pavan Ang 555 of 1430

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥

ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥

ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥

੧੬॥

ਸਲੋਕ ॥

ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥

ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥

੧॥

ਮਃ ੩ ॥

ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥

ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥

ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥

ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥

ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥

੨॥

ਪਉੜੀ ॥

ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥

ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥

ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥

ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥

ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥

੧੭॥

ਸਲੋਕ ਮਃ ੩ ॥

ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥

ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥

ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥

ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥

ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥

ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥

੧॥

ਮਃ ੩ ॥

ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥

ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥

ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥

ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥

ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥

੨॥

ਪਉੜੀ ॥

ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥

ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥

ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥

ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥

ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥

ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥

੧੮॥

ਸਲੋਕ ਮਃ ੩ ॥

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

SikhiAt.Net
555 ×