ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
559
ਪਾਵਨ ਅੰਗ 559 / 1430

ਵਡਹੰਸੁ ਮਹਲਾ ੩ ॥

ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥

ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥

੧॥

ਮਨ ਮੇਰੇ ਗੁਰਮਤਿ ਕਰਣੀ ਸਾਰੁ ॥

ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥

੧॥

ਰਹਾਉ ॥

ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥

ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥

੨॥

ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥

ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥

੩॥

ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥

ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥

੪॥

੩॥

ਵਡਹੰਸੁ ਮਹਲਾ ੩ ॥

ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥

ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥

੧॥

ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥

ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥

੧॥

ਰਹਾਉ ॥

ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥

ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥

੨॥

ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥

ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥

੩॥

ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥

ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥

੪॥

੪॥

ਵਡਹੰਸੁ ਮਹਲਾ ੩ ॥

ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥

ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥

੧॥

ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥

ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥

੧॥

ਰਹਾਉ ॥

ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥

ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥

੨॥

ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥

ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥

੩॥

ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥

ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥

੪॥

ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥

ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥

੫॥

੫॥

ਵਡਹੰਸੁ ਮਹਲਾ ੩ ॥

ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥

ਗੁਰਮੁਖਿ ਸਾਚੇ ਲਗੈ ਧਿਆਨੁ ॥

੧॥

SikhiAt.Net
559 ×