Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
560
Pavan Ang 560 of 1430

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥

ਸਦਾ ਨਿਬਹੈ ਚਲੈ ਤੇਰੈ ਨਾਲਿ ॥

ਰਹਾਉ ॥

ਗੁਰਮੁਖਿ ਜਾਤਿ ਪਤਿ ਸਚੁ ਸੋਇ ॥

ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥

੨॥

ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥

ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥

੩॥

ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥

ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥

੪॥

੬॥

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥

੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥

੧॥

ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥

੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥

੩॥

ਨਾਨਕ ਮਸਤਕਿ ਜਿਸੁ ਵਡਭਾਗੁ ॥

ਗੁਰ ਕੀ ਬਾਣੀ ਸਹਜ ਬੈਰਾਗੁ ॥

੪॥

੭॥

ਵਡਹੰਸੁ ਮਹਲਾ ੩ ॥

ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

ਸਚੈ ਸਬਦਿ ਸਚਿ ਸਮਾਇ ॥

੧॥

ਏ ਮਨ ਨਾਮੁ ਨਿਧਾਨੁ ਤੂ ਪਾਇ ॥

ਆਪਣੇ ਗੁਰ ਕੀ ਮੰਨਿ ਲੈ ਰਜਾਇ ॥

੧॥

ਰਹਾਉ ॥

ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥

ਨਿਰਮਲੁ ਨਾਮੁ ਵਸੈ ਮਨਿ ਆਇ ॥

੨॥

ਭਰਮੇ ਭੂਲਾ ਫਿਰੈ ਸੰਸਾਰੁ ॥

ਮਰਿ ਜਨਮੈ ਜਮੁ ਕਰੇ ਖੁਆਰੁ ॥

੩॥

ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥

ਗੁਰ ਪਰਸਾਦੀ ਮੰਨਿ ਵਸਾਇਆ ॥

੪॥

੮॥

ਵਡਹੰਸੁ ਮਹਲਾ ੩ ॥

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥

ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥

੧॥

ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥

ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥

ਰਹਾਉ ॥

ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥

ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥

੨॥

ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥

ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥

੩॥

ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥

ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥

੪॥

੯॥

੧੨॥

ਵਡਹੰਸੁ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸੇਜ ਏਕ ਏਕੋ ਪ੍ਰਭੁ ਠਾਕੁਰੁ ॥

ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥

੧॥

ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥

SikhiAt.Net
560 ×