ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
573
ਪਾਵਨ ਅੰਗ 573 / 1430

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥

੧॥

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯਾਇਆ ॥

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥

੨॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥

੩॥

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥

ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥

੪॥

੨॥

ਵਡਹੰਸੁ ਮਹਲਾ ੪ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥

ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥

੧॥

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥

੨॥

SikhiAt.Net
573 ×