Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
578
Pavan Ang 578 of 1430

ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥

੩॥

ਸਲੋਕੁ ॥

ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥

ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥

੧॥

ਛੰਤੁ ॥

ਮਿਲਿ ਜਲੁ ਜਲਹਿ ਖਟਾਨਾ ਰਾਮ ॥

ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥

ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥

ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥

ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥

੪॥

੨॥

ਵਡਹੰਸੁ ਮਹਲਾ ੫ ॥

ਪ੍ਰਭ ਕਰਣ ਕਾਰਣ ਸਮਰਥਾ ਰਾਮ ॥

ਰਖੁ ਜਗਤੁ ਸਗਲ ਦੇ ਹਥਾ ਰਾਮ ॥

ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥

ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥

ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥

ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥

੧॥

ਏਹਿ ਜੀਅ ਤੇਰੇ ਤੂ ਕਰਤਾ ਰਾਮ ॥

ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥

ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥

ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥

ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥

ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥

੨॥

ਆਠ ਪਹਰ ਹਰਿ ਧਿਆਈਐ ਰਾਮ ॥

ਮਨ ਇਛਿਅੜਾ ਫਲੁ ਪਾਈਐ ਰਾਮ ॥

ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥

ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥

ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥

ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥

੩॥

ਦਰਿ ਵਾਜਹਿ ਅਨਹਤ ਵਾਜੇ ਰਾਮ ॥

ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥

ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥

ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥

ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥

ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥

੪॥

੩॥

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥

ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥

SikhiAt.Net
578 ×