Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
587
Pavan Ang 587 of 1430

ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥

ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥

ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥

ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥

ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥

ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥

ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥

੧॥

ਮਃ ੩ ॥

ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥

ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥

ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥

ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥

ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥

ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥

ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥

ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥

੨॥

ਪਉੜੀ ॥

ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥

ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥

ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥

ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥

ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥

੪॥

ਸਲੋਕ ਮਃ ੩ ॥

ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥

ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥

ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥

ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥

ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥

ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥

ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥

ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥

ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥

ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥

੧॥

ਮਃ ੩ ॥

ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥

ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥

ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥

ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥

੨॥

ਪਉੜੀ ॥

ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥

SikhiAt.Net
587 ×