ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
592
ਪਾਵਨ ਅੰਗ 592 / 1430

ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥

ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥

ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥

ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥

੨॥

ਪਉੜੀ ॥

ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥

ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥

ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥

੧੫॥

ਸਲੋਕੁ ਮਃ ੩ ॥

ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥

ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥

ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥

੧॥

ਮਃ ੩ ॥

ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥

ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥

ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥

ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥

੨॥

ਪਉੜੀ ॥

ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥

ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥

ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥

੧੬॥

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥

ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥

ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥

੧॥

ਮਃ ੩ ॥

ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥

ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥

SikhiAt.Net
592 ×