Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
594
Pavan Ang 594 of 1430

ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥

ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥

ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥

੨॥

ਪਉੜੀ ॥

ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥

ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥

ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥

ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥

ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥

੧੯॥

ਸਲੋਕੁ ਮਃ ੧ ॥

ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥

ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥

੧॥

ਮਃ ੧ ॥

ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥

ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥

੨॥

ਪਉੜੀ ॥

ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥

ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥

ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥

ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥

੨੦॥

ਸਲੋਕੁ ਮਃ ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥

ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥

੧॥

ਮਃ ੩ ॥

ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥

ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥

ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥

੨॥

ਪਉੜੀ ॥

ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥

ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥

ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥

੨੧॥

੧॥

ਸੁਧੁ

SikhiAt.Net
594 ×