Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
601
Pavan Ang 601 of 1430

ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥

੧॥

ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥

ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥

ਰਹਾਉ ॥

ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥

ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥

ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥

੨॥

ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥

ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥

ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥

੩॥

ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥

ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥

ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥

੪॥

੪॥

ਸੋਰਠਿ ਮਹਲਾ ੩ ॥

ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥

ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥

ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥

੧॥

ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥

ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥

ਰਹਾਉ ॥

ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥

ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥

ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥

੨॥

ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥

ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥

ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥

੩॥

ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥

ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥

ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥

੪॥

੫॥

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥

੧॥

ਹਰਿ ਕੇ ਦਾਸ ਸੁਹੇਲੇ ਭਾਈ ॥

SikhiAt.Net
601 ×