ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
603
ਪਾਵਨ ਅੰਗ 603 / 1430

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥

ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥

੨॥

ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥

ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥

੩॥

ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥

ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥

੪॥

੮॥

ਸੋਰਠਿ ਮਹਲਾ ੩ ਘਰੁ ੧ ॥

ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥

ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥

੧॥

ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥

ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥

ਰਹਾਉ ॥

ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥

ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥

੨॥

ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥

ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥

੩॥

ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥

ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥

੪॥

੯॥

ਸੋਰਠਿ ਮਹਲਾ ੩ ਘਰੁ ੧ ॥

ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥

ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥

੧॥

ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥

ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥

ਰਹਾਉ ॥

ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥

ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥

੨॥

ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥

ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥

੩॥

ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥

ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥

੪॥

੧੦॥

ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥

੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥

ਰਹਾਉ ॥

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥

੨॥

SikhiAt.Net
603 ×