ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
607
ਪਾਵਨ ਅੰਗ 607 / 1430

ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥

ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥

੪॥

੬॥

ਸੋਰਠਿ ਮਃ ੪ ਦੁਤੁਕੇ ॥

ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥

ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥

੧॥

ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥

ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥

ਰਹਾਉ ॥

ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥

ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥

੨॥

ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥

ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥

੩॥

ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥

ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥

੪॥

੭॥

ਸੋਰਠਿ ਮਹਲਾ ੪ ॥

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥

੧॥

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥

ਰਹਾਉ ॥

ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥

੨॥

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥

੩॥

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥

੪॥

੮॥

ਸੋਰਠਿ ਮਹਲਾ ੪ ਪੰਚਪਦਾ ॥

ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥

ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥

੧॥

ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥

ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥

ਰਹਾਉ ॥

ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥

੨॥

ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥

ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥

੩॥

ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥

SikhiAt.Net
607 ×