Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
610
Pavan Ang 610 of 1430

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥

੪॥

੫॥

ਸੋਰਠਿ ਮਹਲਾ ੫ ॥

ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥

ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥

੧॥

ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥

ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥

ਰਹਾਉ ॥

ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥

ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥

੨॥

ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥

ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥

੩॥

ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥

ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥

੪॥

੬॥

ਸੋਰਠਿ ਮਹਲਾ ੫ ॥

ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥

੧॥

ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥

ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥

ਰਹਾਉ ॥

ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥

ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥

੨॥

ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥

ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥

੩॥

ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥

ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥

੪॥

੭॥

ਸੋਰਠਿ ਮਹਲਾ ੫ ਘਰੁ ੧ ॥

ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥

ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥

੧॥

ਤੇਰੀ ਅਕਥ ਕਥਾ ਕਥਨੁ ਨ ਜਾਈ ॥

ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥

ਰਹਾਉ ॥

ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥

ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥

੨॥

ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥

ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥

੩॥

ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥

ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥

੪॥

੮॥

ਸੋਰਠਿ ਮਹਲਾ ੫ ॥

ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥

ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥

੧॥

SikhiAt.Net
610 ×