ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
614
ਪਾਵਨ ਅੰਗ 614 / 1430

ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥

ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥

੪॥

੭॥

੧੮॥

ਸੋਰਠਿ ਮਹਲਾ ੫ ॥

ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥

ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥

੧॥

ਹਮ ਸੰਤਨ ਸਿਉ ਬਣਿ ਆਈ ॥

ਪੂਰਬਿ ਲਿਖਿਆ ਪਾਈ ॥

ਇਹੁ ਮਨੁ ਤੇਰਾ ਭਾਈ ॥

ਰਹਾਉ ॥

ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥

ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥

੨॥

ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥

ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥

੩॥

ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥

ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥

੪॥

੮॥

੧੯॥

ਸੋਰਠਿ ਮਃ ੫ ॥

ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥

ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥

੧॥

ਪਿਆਰੇ ਤੂ ਮੇਰੋ ਸੁਖਦਾਤਾ ॥

ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥

ਰਹਾਉ ॥

ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥

ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥

੨॥

ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥

ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥

੩॥

ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥

ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥

੪॥

੯॥

੨੦॥

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥

੧॥

ਪੂਰੇ ਗੁਰ ਕੀ ਦੇਖੁ ਵਡਾਈ ॥

ਤਾ ਕੀ ਕੀਮਤਿ ਕਹਣੁ ਨ ਜਾਈ ॥

ਰਹਾਉ ॥

ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥

੨॥

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥

੩॥

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥

੪॥

੧੦॥

੨੧॥

ਸੋਰਠਿ ਮਹਲਾ ੫ ॥

ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥

SikhiAt.Net
614 ×