ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥
੨॥
੫॥
੩੩॥
ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥
੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥
੧॥
ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥
੨॥
੬॥
੩੪॥
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥
ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥
੧॥
ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥
ਹਰਿ ਚਰਣ ਸਰਣ ਮੋਹਿ ਚੇਰੋ ॥
੧॥
ਰਹਾਉ ॥
ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥
ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥
੨॥
੭॥
੩੫॥
ਸੋਰਠਿ ਮਃ ੫ ॥
ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥
ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥
੧॥
ਭਲੋ ਸਮੂਰਤੁ ਪੂਰਾ ॥
ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥
੧॥
ਰਹਾਉ ॥
ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥
ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥
੨॥
੮॥
੩੬॥
ਸੋਰਠਿ ਮਹਲਾ ੫ ॥
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥
ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥
੧॥
ਮੇਰੋ ਗੁਰੁ ਰਖਵਾਰੋ ਮੀਤ ॥
ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥
੧॥
ਰਹਾਉ ॥
ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥
ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥
੨॥
੯॥
੩੭॥
ਸੋਰਠਿ ਮਹਲਾ ੫ ॥
ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥
ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥
੧॥
ਹਰਿ ਕੇ ਚਰਨ ਕਮਲ ਆਧਾਰ ॥
ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥
੧॥
ਰਹਾਉ ॥
ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥
ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥
੨॥
੧੦॥
੩੮॥
ਸੋਰਠਿ ਮਹਲਾ ੫ ॥
ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥
ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥
੧॥
ਸਤਿਗੁਰੁ ਪੂਰਾ ਮੇਰੈ ਨਾਲਿ ॥