ਸੁਖ ਸਾਗਰੁ ਗੁਰੁ ਪਾਇਆ ॥
ਤਾ ਸਹਸਾ ਸਗਲ ਮਿਟਾਇਆ ॥
੧॥
ਹਰਿ ਕੇ ਨਾਮ ਕੀ ਵਡਿਆਈ ॥
ਆਠ ਪਹਰ ਗੁਣ ਗਾਈ ॥
ਗੁਰ ਪੂਰੇ ਤੇ ਪਾਈ ॥
ਰਹਾਉ ॥
ਪ੍ਰਭ ਕੀ ਅਕਥ ਕਹਾਣੀ ॥
ਜਨ ਬੋਲਹਿ ਅੰਮ੍ਰਿਤ ਬਾਣੀ ॥
ਨਾਨਕ ਦਾਸ ਵਖਾਣੀ ॥
ਗੁਰ ਪੂਰੇ ਤੇ ਜਾਣੀ ॥
੨॥
੨॥
੬੬॥
ਸੋਰਠਿ ਮਹਲਾ ੫ ॥
ਆਗੈ ਸੁਖੁ ਗੁਰਿ ਦੀਆ ॥
ਪਾਛੈ ਕੁਸਲ ਖੇਮ ਗੁਰਿ ਕੀਆ ॥
ਸਰਬ ਨਿਧਾਨ ਸੁਖ ਪਾਇਆ ॥
ਗੁਰੁ ਅਪੁਨਾ ਰਿਦੈ ਧਿਆਇਆ ॥
੧॥
ਅਪਨੇ ਸਤਿਗੁਰ ਕੀ ਵਡਿਆਈ ॥
ਮਨ ਇਛੇ ਫਲ ਪਾਈ ॥
ਸੰਤਹੁ ਦਿਨੁ ਦਿਨੁ ਚੜੈ ਸਵਾਈ ॥
ਰਹਾਉ ॥
ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥
ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥
੨॥
੩॥
੬੭॥
ਸੋਰਠਿ ਮਹਲਾ ੫ ॥
ਗੁਰ ਕਾ ਸਬਦੁ ਰਖਵਾਰੇ ॥
ਚਉਕੀ ਚਉਗਿਰਦ ਹਮਾਰੇ ॥
ਰਾਮ ਨਾਮਿ ਮਨੁ ਲਾਗਾ ॥
ਜਮੁ ਲਜਾਇ ਕਰਿ ਭਾਗਾ ॥
੧॥
ਪ੍ਰਭ ਜੀ ਤੂ ਮੇਰੋ ਸੁਖਦਾਤਾ ॥
ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥
ਰਹਾਉ ॥
ਨਾਨਕ ਪ੍ਰਭੁ ਅਬਿਨਾਸੀ ॥
ਤਾ ਕੀ ਸੇਵ ਨ ਬਿਰਥੀ ਜਾਸੀ ॥
ਅਨਦ ਕਰਹਿ ਤੇਰੇ ਦਾਸਾ ॥
ਜਪਿ ਪੂਰਨ ਹੋਈ ਆਸਾ ॥
੨॥
੪॥
੬੮॥
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥
ਜਿਨਿ ਪੂਰਨ ਪੈਜ ਸਵਾਰੀ ॥
ਮਨ ਚਿੰਦਿਆ ਫਲੁ ਪਾਇਆ ॥
ਪ੍ਰਭੁ ਅਪੁਨਾ ਸਦਾ ਧਿਆਇਆ ॥
੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥
ਕਰਣ ਕਾਰਣ ਪ੍ਰਭੁ ਸੋਈ ॥
ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥
ਸਗਲ ਜੀਅ ਵਸਿ ਕੀਨੇ ॥
ਜਨ ਨਾਨਕ ਨਾਮੁ ਧਿਆਇਆ ॥
ਤਾ ਸਗਲੇ ਦੂਖ ਮਿਟਾਇਆ ॥
੨॥
੫॥
੬੯॥
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥
ਵਾਜੇ ਅਨਹਦ ਤੂਰੇ ॥
ਸਰਬ ਕਲਿਆਣ ਪ੍ਰਭਿ ਕੀਨੇ ॥
ਕਰਿ ਕਿਰਪਾ ਆਪਿ ਦੀਨੇ ॥
੧॥
ਬੇਦਨ ਸਤਿਗੁਰਿ ਆਪਿ ਗਵਾਈ ॥
ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥
ਰਹਾਉ ॥
ਜੋ ਮੰਗਹਿ ਸੋ ਲੇਵਹਿ ॥
ਪ੍ਰਭ ਅਪਣਿਆ ਸੰਤਾ ਦੇਵਹਿ ॥
ਹਰਿ ਗੋਵਿਦੁ ਪ੍ਰਭਿ ਰਾਖਿਆ ॥
ਜਨ ਨਾਨਕ ਸਾਚੁ ਸੁਭਾਖਿਆ ॥
੨॥
੬॥
੭੦॥
ਸੋਰਠਿ ਮਹਲਾ ੫ ॥
ਸੋਈ ਕਰਾਇ ਜੋ ਤੁਧੁ ਭਾਵੈ ॥
ਮੋਹਿ ਸਿਆਣਪ ਕਛੂ ਨ ਆਵੈ ॥
ਹਮ ਬਾਰਿਕ ਤਉ ਸਰਣਾਈ ॥
ਪ੍ਰਭਿ ਆਪੇ ਪੈਜ ਰਖਾਈ ॥
੧॥
ਮੇਰਾ ਮਾਤ ਪਿਤਾ ਹਰਿ ਰਾਇਆ ॥
ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥
ਰਹਾਉ ॥
ਜੀਅ ਜੰਤ ਤੇਰੇ ਧਾਰੇ ॥
ਪ੍ਰਭ ਡੋਰੀ ਹਾਥਿ ਤੁਮਾਰੇ ॥