Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
631
Pavan Ang 631 of 1430

ਅਪਨੇ ਗੁਰ ਊਪਰਿ ਕੁਰਬਾਨੁ ॥

ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥

ਰਹਾਉ ॥

ਨਾਨਕ ਜਨ ਸਰਨਾਈ ॥

ਜਿਨਿ ਪੂਰਨ ਪੈਜ ਰਖਾਈ ॥

ਸਗਲੇ ਦੂਖ ਮਿਟਾਈ ॥

ਸੁਖੁ ਭੁੰਚਹੁ ਮੇਰੇ ਭਾਈ ॥

੨॥

੨੮॥

੯੨॥

ਸੋਰਠਿ ਮਹਲਾ ੫ ॥

ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥

ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥

੧॥

ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥

ਬੁਰੇ ਭਲੇ ਹਮ ਥਾਰੇ ॥

ਰਹਾਉ ॥

ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥

ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥

੨॥

੨੯॥

੯੩॥

ਸੋਰਠਿ ਮਹਲਾ ੫ ॥

ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥

ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥

੧॥

ਸੰਤਨ ਕੇ ਕਾਰਜ ਸਗਲ ਸਵਾਰੇ ॥

ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥

ਰਹਾਉ ॥

ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥

ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥

੨॥

੩੦॥

੯੪॥

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥

ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥

ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥

੧॥

ਰਹਾਉ ॥

ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥

ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥

੧॥

ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥

ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥

੨॥

੧॥

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥

ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥

੧॥

ਰਹਾਉ ॥

ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥

ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥

੧॥

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥

ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥

੨॥

੨॥

ਸੋਰਠਿ ਮਹਲਾ ੯ ॥

ਮਨ ਰੇ ਕਉਨੁ ਕੁਮਤਿ ਤੈ ਲੀਨੀ ॥

ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥

੧॥

ਰਹਾਉ ॥

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥

SikhiAt.Net
631 ×