ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
635
ਪਾਵਨ ਅੰਗ 635 / 1430

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥

੬॥

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥

੭॥

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥

੮॥

੧॥

ਸੋਰਠਿ ਮਹਲਾ ੧ ਤਿਤੁਕੀ ॥

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥

੧॥

ਸੁਣਿ ਪੰਡਿਤ ਕਰਮਾ ਕਾਰੀ ॥

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥

ਰਹਾਉ ॥

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥

ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥

੨॥

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥

੩॥

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥

੪॥

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥

੫॥

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥

੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

SikhiAt.Net
635 ×