ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
63
ਪਾਵਨ ਅੰਗ 63 / 1430

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥

ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥

ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥

੩॥

ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥

ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥

ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥

੪॥

ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥

ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥

ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥

੫॥

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥

ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥

ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥

੬॥

ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥

ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥

ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥

੭॥

ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥

ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥

ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥

੮॥

੧੫॥

ਸਿਰੀਰਾਗੁ ਮਹਲਾ ੧ ॥

ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥

ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥

ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥

੧॥

ਭਾਈ ਰੇ ਭਵਜਲੁ ਬਿਖਮੁ ਡਰਾਂਉ ॥

ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥

੧॥

ਰਹਾਉ ॥

ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥

ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥

ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥

੨॥

ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥

ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥

ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥

੩॥

ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥

ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥

ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥

੪॥

ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥

ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥

ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥

੫॥

ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥

ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥

ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥

੬॥

ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥

SikhiAt.Net
63 ×