ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
641
ਪਾਵਨ ਅੰਗ 641 / 1430

ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥

੨॥

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥

ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥

ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥

ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥

੩॥

ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥

ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥

ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥

੪॥

ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥

ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥

ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥

੫॥

ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥

ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥

ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥

ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥

੬॥

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥

ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥

ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥

ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥

੭॥

ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥

ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥

ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥

ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥

੮॥

੨॥

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥

੧॥

ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥

ਰਹਾਉ ॥

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥

੨॥

SikhiAt.Net
641 ×