Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
643
Pavan Ang 643 of 1430

ਸਲੋਕੁ ਮਃ ੩ ॥

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥

ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥

ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥

ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥

੧॥

ਮਃ ੩ ॥

ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥

ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥

ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥

ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥

੨॥

ਪਉੜੀ ॥

ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥

ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥

ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥

ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥

ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥

੨॥

ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥

੧॥

ਮਃ ੩ ॥

ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥

੨॥

ਪਉੜੀ ॥

ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥

੩॥

ਸਲੋਕੁ ਮਃ ੩ ॥

ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥

ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥

SikhiAt.Net
643 ×