Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
645
Pavan Ang 645 of 1430

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥

ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥

ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥

੨॥

ਪਉੜੀ ॥

ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥

ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥

ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥

ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥

੬॥

ਸਲੋਕੁ ਮਃ ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥

੧॥

ਮਃ ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥

੨॥

ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥

੭॥

ਸਲੋਕੁ ਮਃ ੩ ॥

ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥

ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥

ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥

ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥

੧॥

ਮਃ ੩ ॥

ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥

ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥

ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥

੨॥

ਪਉੜੀ ॥

ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥

ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥

ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥

ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥

ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥

੮॥

ਸਲੋਕੁ ਮਃ ੩ ॥

SikhiAt.Net
645 ×