Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
646
Pavan Ang 646 of 1430

ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥

ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥

ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥

੧॥

ਮਃ ੩ ॥

ਸਹਜੇ ਜਾਗੈ ਸਹਜੇ ਸੋਵੈ ॥

ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥

ਮਨਮੁਖ ਭਰਮੈ ਸਹਸਾ ਹੋਵੈ ॥

ਅੰਤਰਿ ਚਿੰਤਾ ਨੀਦ ਨ ਸੋਵੈ ॥

ਗਿਆਨੀ ਜਾਗਹਿ ਸਵਹਿ ਸੁਭਾਇ ॥

ਨਾਨਕ ਨਾਮਿ ਰਤਿਆ ਬਲਿ ਜਾਉ ॥

੨॥

ਪਉੜੀ ॥

ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥

ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥

ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥

ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥

ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥

੯॥

ਸਲੋਕ ਮਃ ੩ ॥

ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥

ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥

ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥

੧॥

ਮਃ ੩ ॥

ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥

ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥

ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥

ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥

ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥

ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥

੨॥

ਪਉੜੀ ॥

ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥

ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥

ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥

ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥

ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥

੧੦॥

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥

੧॥

ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥

੨॥

ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥

੧੧॥

SikhiAt.Net
646 ×