Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
647
Pavan Ang 647 of 1430

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥

੧॥

ਮਃ ੩ ॥

ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥

੨॥

ਪਉੜੀ ॥

ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥

੧੨॥

ਸਲੋਕੁ ਮਃ ੩ ॥

ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥

ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥

ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥

ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥

ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥

ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥

੧॥

ਮਃ ੩ ॥

ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥

ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥

ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥

ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥

ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥

੨॥

ਪਉੜੀ ॥

ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥

ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥

ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥

ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥

ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥

੧੩॥

ਸਲੋਕੁ ਮਃ ੩ ॥

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥

ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

SikhiAt.Net
647 ×