Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
650
Pavan Ang 650 of 1430

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥

੨॥

ਪਉੜੀ ॥

ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥

ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥

ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥

ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥

ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥

੧੯॥

ਸਲੋਕੁ ਮਃ ੩ ॥

ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥

ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥

੧॥

ਮਃ ੩ ॥

ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥

ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥

ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥

ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥

ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥

੨॥

ਪਉੜੀ ॥

ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥

ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥

ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥

ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥

੨੦॥

ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥

ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥

੧॥

ਮਃ ੩ ॥

ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥

ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥

੨॥

ਪਉੜੀ ॥

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥

ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥

ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥

ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥

੨੧॥

SikhiAt.Net
650 ×