ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
653
ਪਾਵਨ ਅੰਗ 653 / 1430

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥

੨੬॥

ਸਲੋਕੁ ਮਃ ੪ ॥

ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥

ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥

ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥

ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥

੧॥

ਮਃ ੪ ॥

ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥

ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥

ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥

ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥

ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥

੨॥

ਪਉੜੀ ॥

ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥

ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥

ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥

ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥

ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥

੨੭॥

ਸਲੋਕ ਮਃ ੧ ॥

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥

ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥

੧॥

ਮਃ ੨ ॥

ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥

ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥

੨॥

ਪਉੜੀ ॥

ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥

ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥

ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥

ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥

ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥

੨੮॥

ਸਲੋਕੁ ਮਃ ੩ ॥

ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥

ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥

ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥

੧॥

ਮਃ ੩ ॥

ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥

ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥

੨॥

ਪਉੜੀ ॥

ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥

SikhiAt.Net
653 ×