Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
658
Pavan Ang 658 of 1430

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥

ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥

੩॥

ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥

ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥

੪॥

੧॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥

੧॥

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

ਅਬ ਕਹਾ ਕਰਹੁਗੇ ਐਸੀ ॥

੧॥

ਰਹਾਉ ॥

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥

੨॥

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥

੩॥

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥

੪॥

੨॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥

੧॥

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

ਜਿਹ ਰਸ ਅਨ ਰਸ ਬੀਸਰਿ ਜਾਹੀ ॥

੧॥

ਰਹਾਉ ॥

ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥

੨॥

ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥

ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥

੩॥

੩॥

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥

੧॥

ਹਰਿ ਹਰਿ ਹਰਿ ਨ ਜਪਹਿ ਰਸਨਾ ॥

ਅਵਰ ਸਭ ਤਿਆਗਿ ਬਚਨ ਰਚਨਾ ॥

੧॥

ਰਹਾਉ ॥

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥

ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥

੨॥

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥

ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥

੩॥

੪॥

ਜਉ ਤੁਮ ਗਿਰਿਵਰ ਤਉ ਹਮ ਮੋਰਾ ॥

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥

੧॥

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥

੧॥

ਰਹਾਉ ॥

ਜਉ ਤੁਮ ਦੀਵਰਾ ਤਉ ਹਮ ਬਾਤੀ ॥

ਜਉ ਤੁਮ ਤੀਰਥ ਤਉ ਹਮ ਜਾਤੀ ॥

੨॥

SikhiAt.Net
658 ×