Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
663
Pavan Ang 663 of 1430

ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥

੨॥

ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥

ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥

੩॥

ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥

ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥

੪॥

੧॥

੬॥

੮॥

ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥

੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥

ਅਨਹਤਾ ਸਬਦ ਵਾਜੰਤ ਭੇਰੀ ॥

੧॥

ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥

ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥

੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥

ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥

ਗੁਰ ਸਾਖੀ ਜੋਤਿ ਪਰਗਟੁ ਹੋਇ ॥

ਜੋ ਤਿਸੁ ਭਾਵੈ ਸੁ ਆਰਤੀ ਹੋਇ ॥

੩॥

ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥

੪॥

੧॥

੭॥

੯॥

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥

ਪੂਰੈ ਸਤਿਗੁਰਿ ਦੀਆ ਦਿਖਾਇ ॥

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥

ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥

੧॥

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥

ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥

ਰਹਾਉ ॥

ਅਵਗੁਣ ਕਾਟਿ ਗੁਣ ਰਿਦੈ ਸਮਾਇ ॥

ਪੂਰੇ ਗੁਰ ਕੈ ਸਹਜਿ ਸੁਭਾਇ ॥

ਪੂਰੇ ਗੁਰ ਕੀ ਸਾਚੀ ਬਾਣੀ ॥

ਸੁਖ ਮਨ ਅੰਤਰਿ ਸਹਜਿ ਸਮਾਣੀ ॥

੨॥

ਏਕੁ ਅਚਰਜੁ ਜਨ ਦੇਖਹੁ ਭਾਈ ॥

ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥

ਨਾਮੁ ਅਮੋਲਕੁ ਨ ਪਾਇਆ ਜਾਇ ॥

ਗੁਰ ਪਰਸਾਦਿ ਵਸੈ ਮਨਿ ਆਇ ॥

੩॥

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥

ਗੁਰਮਤੀ ਘਟਿ ਪਰਗਟੁ ਹੋਇ ॥

ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥

SikhiAt.Net
663 ×