ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
670
ਪਾਵਨ ਅੰਗ 670 / 1430

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥

ਰਹਾਉ ॥

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥

੨॥

੬॥

੧੨॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥

ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥

੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥

੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥

੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥

੪॥

੭॥

੧੩॥

ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥

ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥

੧॥

ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥

ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥

੧॥

ਰਹਾਉ ॥

ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥

ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥

੨॥

ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥

ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥

੩॥

ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥

ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥

੪॥

੧॥

ਧਨਾਸਰੀ ਮਹਲਾ ੫ ॥

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥

੧॥

ਅਬ ਮਨ ਏਕਸ ਸਿਉ ਮੋਹੁ ਕੀਨਾ ॥

ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥

੧॥

ਰਹਾਉ ॥

SikhiAt.Net
670 ×