ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
679
ਪਾਵਨ ਅੰਗ 679 / 1430

ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥

ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥

ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥

ਰਹਾਉ ॥

ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥

ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥

੧॥

ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥

ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥

੨॥

੧॥

੩੧॥

ਧਨਾਸਰੀ ਮਹਲਾ ੫ ਘਰੁ ੮ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥

ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥

੧॥

ਗੁਰ ਕਾ ਬਚਨੁ ਬਸੈ ਜੀਅ ਨਾਲੇ ॥

ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥

੧॥

ਰਹਾਉ ॥

ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥

ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥

੨॥

੧॥

੩੨॥

ਧਨਾਸਰੀ ਮਹਲਾ ੫ ॥

ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥

ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥

੧॥

ਸੰਤਨ ਕਉ ਅਨਦੁ ਸਗਲ ਹੀ ਜਾਈ ॥

ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥

੧॥

ਰਹਾਉ ॥

ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥

ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥

੨॥

੨॥

੩੩॥

ਧਨਾਸਰੀ ਮਹਲਾ ੫ ॥

ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥

ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥

੧॥

ਜੇ ਕੋਊ ਅਪੁਨੀ ਓਟ ਸਮਾਰੈ ॥

ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥

੧॥

ਰਹਾਉ ॥

ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥

ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥

੨॥

੩॥

੩੪॥

ਧਨਾਸਰੀ ਮਹਲਾ ੫ ॥

ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥

ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥

੧॥

SikhiAt.Net
679 ×