ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥
੨॥
੯॥
੪੦॥
ਧਨਾਸਰੀ ਮਹਲਾ ੫ ॥
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥
੧॥
ਸਤਿਗੁਰਿ ਪੂਰੈ ਕੀਨੀ ਦਾਤਿ ॥
ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥
ਰਹਾਉ ॥
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥
੨॥
੧੦॥
੪੧॥
ਧਨਾਸਰੀ ਮਹਲਾ ੫ ॥
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥
੧॥
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥
ਰਹਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥
੨॥
੧੧॥
੪੨॥
ਧਨਾਸਰੀ ਮਹਲਾ ੫ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥
੧॥
ਰਸਨਾ ਰਾਮ ਰਸਾਇਨਿ ਮਾਤੀ ॥
ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥
ਰਹਾਉ ॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥
੨॥
੧੨॥
੪੩॥
ਧਨਾਸਰੀ ਮਹਲਾ ੫ ॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥
੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥
ਰਹਾਉ ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥
੨॥
੧੩॥
੪੪॥
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥
੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥
ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥
੨॥
੧੪॥
੪੫॥